ਪੰਜਾਬੀ ਸ਼ਬਦਾਂ ਦੀ ਸੋਹਣੀ ਦੁਨੀਆ ਵਿੱਚ ਆਪ ਸੱਭ ਦਾ ਸਵਾਗਤ ਹੈ ਜੀ। ਹਰ ਤਰ੍ਹਾਂ ਦੀ ਪੰਜਾਬੀ ਸ਼ਾਇਰੀ ਦੇ ਰੰਗ ਅਤੇ ਸੁਣਹਿਰੇ ਬੋਲ ਸਾਡੀ ਵੈੱਬਸਾਈਟ SHAYARIART.COM ਤੇ ਮਿਲਦੇ ਹਨ। ਪੰਜਾਬੀ ਦੀ ਮਿੱਠੀ ਅਤੇ ਰੋਮਾਂਚਕ ਸ਼ਾਇਰੀ, ਜੋ ਦਿਲਾਂ ਨੂੰ ਛੂਹ ਜਾਂਦੀ ਹੈ ਅਤੇ ਰੂਹਾਂ ਵਿੱਚ ਛਾ ਜਾਂਦੀ ਹੈ। ਆਓ ਸਾਡੇ ਨਾਲ ਮਿਲਕੇ ਦੋਸਤੋ, ਸ਼ੇਅਰ ਕਰੋ ਅਤੇ ਸੁਣਾਓ ਸਾਡੀ ਸ਼ਾਇਰੀ ਦੀ ਗੁੰਜ ਸਾਰੀ ਦੁਨੀਆਂ ਤੱਕ। ਇਹ ਨਾਨੀ ਦਾਦੀ ਦੀਆਂ ਕਹਾਣੀਆਂ ਵਾਂਗ ਹਨ ਜੋ ਰੂਹ ਨੂੰ ਛੂਹ ਲੈਂਦੀਆਂ ਹਨ ਅਤੇ ਹਰ ਇਕ ਦੇ ਦਿਲਾਂ ਤੱਕ ਜਾਂਦੀਆਂ ਹਨ। ਆਓ ਸ਼ਾਇਰੀ ਦੀ ਇਹ ਮਿਠਾਸ ਸਾਂਝੀ ਕਰੀਏ ਅਤੇ ਪੂਰੀ ਦੁਨਿਆਂ ਵਿੱਚ ਪੰਜਾਬੀ ਸ਼ਾਇਰੀ ਦਾ ਪਰਚਾਰ ਕਰਿਏ
ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ .
ਮੈਂ ਪਵਿੱਤਰ ਪੁਰਸ਼ਾਂ ਅੱਗੇ ਪ੍ਰਾਰਥਨਾ ਕਰਦਾ ਹਾਂ ਅਤੇ ਮੇਰੇ ਚਿੱਤ ਵਿੱਚ ਆਪਣੇ ਪ੍ਰਭੂ ਦੇ ਦੀਦਾਰ ਦੀ ਤਰੇਹ ਹੈ
ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ .
ਇਕ ਸਰੂਪ ਵਾਲਾ ਸੁਆਮੀ ਅਨੇਕਾਂ ਸਰੂਪਾ ਵਿੱਚ ਪ੍ਰਗਟ ਹੋਇਆ ਹੋਇਆ ਹੈ ਅਤੇ ਸਾਰਿਆਂ ਨੂੰ ਉਹ ਆਪਣੇ ਇਕ ਹੁਕਮ ਅੰਦਰ ਚਲਾਉਂਦਾ ਹੈ।
ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥
ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ।
.
ਆਪੇ ਬੀਜਿ ਆਪੇ ਹੀ ਖਾਹੁ ॥
ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ।
ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥
.
ਆਪਣੇ ਸੇਵਕ ਨੂੰ ਤੂੰ ਕਦੇ ਨਹੀਂ ਵਿੱਸਰਦਾ ਤੇਰਾ ਸੇਵਕ ਤੈਨੂੰ ਕਦੇ ਨਹੀਂ ਭੁਲਾਂਦਾ ਉਸ ਦੇ ਮਨ ਵਿਚ ਤੇਰੇ ਚਰਨਾਂ ਦੀ ਧੂੜ ਪਿਆਰੀ ਲੱਗਦੀ ਹੈ
ਤੇਰੀ ਦਇਆ ਦੁਆਰਾ, ਹੇ ਸੁਆਮੀ!
ਮੈਂ ਤੈਨੂੰ ਸਿਮਰਦਾ ਹਾਂ ਅਤੇ ਅੱਠੇ ਪਹਿਰ ਹੀ ਤੇਰੀ ਪ੍ਰੀਤ ਵਿੱਚ ਰੰਗਿਆ ਰਹਿੰਦਾ ਹਾਂ।
ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥
.
ਪੂਰਨ ਖਿੜਾਉ ਦਾ ਸਮਾਂ ਹੋਵੇ ਭਾਵ, ਪ੍ਰਭਾਤ ਵੇਲਾ ਹੋਵੇ ਨਾਮ ਸਿਮਰੀਏ ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ
ਫਰੀਦਾ ਪਿਛਲ ਰਾਤਿ ਨ ਜਾਗਿਓਹਿ ਜੀਵਦੜੋ ਮੁਇਓਹਿ ॥
.
ਹੇ ਫਰੀਦ! ਜੇ ਤੂੰ ਅੰਮ੍ਰਿਤ ਵੇਲੇ ਨਹੀਂ ਜਾਗਿਆ ਤਾਂ ਇਹ ਕੋਝਾ ਜੀਵਨ ਜਿਊਂਦਾ ਹੀ ਤੂੰ ਮਰਿਆ ਹੋਇਆ ਹੈਂ #
ਰੱਬ ਦੀਆਂ ਦਾਤਾਂ ਦਾ ਸ਼ੁੱਕਰ ਮਨਾਈ ਦਾ ....
ਅੰਨ ਰੁਖਾ ਭਾਂਵੇ ਸੁੱਕਾ ਚੁੱਪ ਕਰ ਕ ਖਾਈ ਦਾ....
ਦੇਹ ਸ਼ਿਵਾ ਬਰ ਮੋਹਿ ਇਹੈ ਸ਼ੁਭ ਕਰਮਨ ਤੇ ਕਬਹੂੰ ਨ ਟਰੋੰ।।
ਨ ਡਰੋਂ ਅਰਿ ਸੌਂ ਜਾਇ ਲਰੋੰ ਨਿਸਚੌ ਕਰ ਅਪਨੀ ਜੀਤ ਕਰੋਂ।।
ਅਰ ਸਿਖ ਹੋਂ ਆਪਨੇ ਹੀ ਮਨ ਕੈ ਇਹ ਲਾਲਚ ਹਉ ਤਉ ੳਚਰੋਂ।।
ਜਬ ਆਵ ਕੀ ਅਉਧ ਨਿਦਾਨ ਬਨੈ ਅਤ ਹੀ ਰਨ ਮੌ ਜੂਝ ਮਰੋਂ। .. Read more >>